ਮਨੋਜ ਸ਼ਰਮਾ
ਬਠਿੰਡਾ, 30 ਮਾਰਚ
ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਗਾਇਆ ਕਿ ਲੰਬੀ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਉੱਪਰ ਲਾਠੀਚਾਰਜ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੜਤਾਲ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਜ਼ਿੰਮੇਵਾਰ ਹਨ, ਜਿਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਵਿਭਾਗੀ ਕੀਤੀ ਜਾਵੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਡਿਪਟੀ ਕਮਿਸ਼ਨਰ ਮੁਕਤਸਰ ਸਾਹਿਬ ਅਤੇ ਡੀਐੱਸਪੀ ਮਲੋਟ ਜਸਪਾਲ ਸਿੰਘ ਉਪਰ ਸਖਤ ਕਾਰਵਾਈ ਕਰਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜ਼ਿਲ੍ਹਿਆਂ ’ਚ ਨਰਮਾ ਖਰਾਬੇ ਦਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦਿਵਾਉਣ ਅਤੇ ਲੰਬੀ ਵਿਖੇ ਕਿਸਾਨਾਂ-ਮਜ਼ਦੂਰਾਂ ’ਤੇ ਦਰਜ ਕੇਸ ਵਾਪਸ ਲੈਣ ਲਈ ਪਹਿਲੀ ਅਪਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਲਵਾ ਖੇਤਰ ਦਾ ਧਰਨਾ ਦਿੱਤਾ ਜਾਵੇਗਾ।