ਨਵੀਂ ਦਿੱਲੀ, 31 ਮਾਰਚ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਨੂੰ ਮਨੁੱਖੀ ਅਧਾਰ ’ਤੇ ਸੰਸਦ ਮੈਂਬਰ ਵਜੋਂ ਅਲਾਟ ਸਰਕਾਰੀ ਬੰਗਲਾ ਖਾਲੀ ਕਰਨ ਲਈ 31 ਮਈ ਤਕ ਦਾ ਸਮਾਂ ਦਿੱਤਾ ਹੈ। ਸਿਖਰਲੀ ਅਦਾਲਤ ਨੇ ਯਾਦਵ ਨੂੰ ਇਕ ਹਫ਼ਤੇ ਦੇ ਅੰਦਰ ਇਕ ਹਲਫ਼ਨਾਮਾ ਵੀ ਦੇਣ ਲਈ ਕਿਹਾ ਹੈ ਕਿ ਉਹ ਉਦੋਂ ਤਕ ਬੰਗਲਾ ਖਾਲੀ ਕਰ ਦੇਣਗੇ। ਇਕ ਹਫ਼ਤੇ ਅੰਦਰ ਹਲਫ਼ਨਾਮਾ ਦਾਖ਼ਲ ਨਾ ਕਰਨ ਦੀ ਸਥਿਤੀ ਵਿੱਚ ਯਾਦਵ ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਫੌਰੀ ਬੰਗਲਾ ਖਾਲੀ ਕਰਨਾ ਹੋਵੇਗਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੁੂਰਿਆਕਾਂਤ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। -ਏਜੰਸੀ