ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਮਾਰਚ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੀ ਪਲੇਠੀ ਪਟਿਆਲਾ ਫੇਰੀ ਦੌਰਾਨ ਪੀਆਰਟੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਪੀਆਰਟੀਸੀ ਵਿੱਚ ਸੁਧਾਰ ਅਤਿ ਜ਼ਰੂਰੀ ਹੈ। ਸਾਰੀਆਂ ਚੋਰ ਮੋਰੀਆਂ ਬੰਦ ਕਰਕੇ ਪੀਆਰਟੀਸੀ ਵਿੱਚ ਸੁਧਾਰ ਲਿਆਂਦਾ ਜਾਵੇਗਾ। ਮੰਤਰੀ ਨੇ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਵੀ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਪੀਆਰਟੀਸੀ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।