39.1 C
Patiāla
Thursday, April 25, 2024

ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਨੂੰ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੀ ਤਰਜ਼ 'ਤੇ ਕੀਤਾ ਜਾਵੇਗਾ ਵਿਕਸਤ: ਬ੍ਰਮ ਸ਼ੰਕਰ ਜਿੰਪਾ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 31 ਮਾਰਚ

ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਤਰਜ਼ ’ਤੇ ਹੁਸ਼ਿਆਰਪੁਰ ਸ਼ਹਿਰ ਵਿਚਲੇ ਭੰਗੀ ਚੋਅ ਦੇ ਨਵੀਨੀਕਰਨ ਲਈ ਪ੍ਰਾਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਥੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਡੈਮਾਂ ਦੀ ਉਸਾਰੀ ਦੌਰਾਨ ਹਾਦਸੇ ਦੌਰਾਨ ਫੌਤ ਹੋਏ ਮਜ਼ਦੂਰਾਂ ਦੇ ਪਰਿਵਾਰਕ ਮੈਂਬਰ ਨੂੰ ਜੇ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਅਜਿਹੇ ਪਰਿਵਾਰਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾਵੇ। ਮੌਨਸੂਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਤੋਂ ਪਹਿਲਾਂ ਹੜ੍ਹ ਰੋਕੂ ਕਾਰਜ ਮੁਕੰਮਲ ਕਰ ਲੈਣ। ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਅੰਕੜਿਆਂ ਬਾਰੇ ਜਾਣੂ ਕਰਵਾਇਆ।





News Source link

- Advertisement -

More articles

- Advertisement -

Latest article