17.4 C
Patiāla
Wednesday, February 19, 2025

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਨਹੀਂ ਪਰ ਏਟੀਐੱਫ ਦੇ ਭਾਅ ਦੋ ਫ਼ੀਸਦ ਵਧਾਏ

Must read


ਦਿੱਲੀ, 1 ਅਪਰੈਲ

ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਇਆ ਪਰ ਹਵਾਈ ਜਹਾਜ਼ ਦੇ ਈਂਧਨ ਜਾਂ ਏਵੀਏਸ਼ਨ ਟਰਬਾਈਨ ਫਿਊਲ (ਏਟੀਐੱਫ) ਦੀਆਂ ਕੀਮਤਾਂ ਵਿਚ ਅੱਜ ਦੋ ਫੀਸਦੀ ਦਾ ਵਾਧਾ ਕੀਤਾ ਗਿਆ। ਇਸ ਕਾਰਨ ਦੇਸ਼ ਭਰ ‘ਚ ਏਟੀਐੱਫ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਣ ਕਾਰਨ ਇਹ ਵਾਧਾ ਕੀਤਾ ਗਿਆ ਹੈ। ਇਸ ਸਾਲ ਇਹ ਸੱਤਵੀਂ ਵਾਰ ਹੈ ਜਦੋਂ ਏਟੀਐੱਫ ਦੀ ਕੀਮਤ ਵਧਾਈ ਗਈ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਏਟੀਐੱਫ ਦੀ ਕੀਮਤ 2,258.54 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ ਦੋ ਫੀਸਦੀ ਵਧ ਕੇ 1,12,924.83 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। 



News Source link

- Advertisement -

More articles

- Advertisement -

Latest article