38.6 C
Patiāla
Monday, June 24, 2024

ਸ਼ਾਹੀ ਇਮਾਮ ਵੱਲੋਂ ਜੇਲ੍ਹ ਮੰਤਰੀ ਨਾਲ ਮੁਲਾਕਾਤ

Must read


ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 31 ਮਾਰਚ

ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਜੇਲ੍ਹ ਮੰਤਰੀ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਭਰ ਦੀਆਂ ਜੇਲ੍ਹਾਂ ’ਚ ਰੋਜ਼ਾ ਰੱਖਣ ਵਾਲੇ ਬੰਦੀਆਂ ਨੂੰ ਮੁਸ਼ੱਕਤ ’ਚ ਇਕ ਮਹੀਨੇ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ ਅਤੇ ਜੇਲ੍ਹਾਂ ’ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦੇ ਸਮੇਂ ਜੇਲ੍ਹ ਵਿਭਾਗ ਵੱਲੋਂ ਖਾਸ ਡਾਈਟ ਲਗਾਈ ਜਾਵੇ। ਸ਼ਾਹੀ ਇਮਾਮ ਨੇ ਜਾਮਾ ਮਸਜਿਦ ਵਿੱਚ ਗੱਲਬਾਤ ਕਰਦਿਆਂ ਦੱਸਿਆ ਕਿ ਜੇਲ੍ਹ ਮੰਤਰੀ ਬੈਂਸ ਨੇ ਮੌਕੇ ’ਤੇ ਹੀ ਕਾਰਵਾਈ ਕਰਦਿਆਂ ਜੇਲ੍ਹ ਵਿਭਾਗ ਦੇ ਮੁੱਖ ਸਕੱਤਰ ਨੂੰ ਰਮਜ਼ਾਨ ਦੇ ਮਹੀਨੇ ਵਿੱਚ ਸਾਰੇ ਪ੍ਰਬੰਧ ਕਰਨ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਰਮਜ਼ਾਨ ਦੇ ਮਹੀਨੇ ਵਿੱਚ ਕਿਸੇ ਵੀ ਰੋਜ਼ੇਦਾਰ ਬੰਦੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਾਹੀ ਇਮਾਮ ਦੀ ਪ੍ਰਧਾਨਗੀ ਵਿੱਚ ਪਿਛਲੇ 16 ਸਾਲਾਂ ਤੋਂ ਸੂਬੇ ਭਰ ਦੀਆਂ ਜੇਲ੍ਹਾਂ ’ਚ ਰੋਜ਼ੇਦਾਰ ਬੰਦੀਆਂ ਲਈ ਵੰਡੀ ਜਾ ਰਹੀ ਸਮੱਗਰੀ ਅਤੇ ਈਦ ਦੇ ਕਪੜੇ ਦਿੱਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਧੰਨਵਾਦ ਕੀਤਾ। ਸ਼ਾਹੀ ਇਮਾਮ ਨੇ ਦੱਸਿਆ ਕਿ ਪਿਛਲੇ ਕਈ ਵਰ੍ਹਿਆਂ ਤੋਂ ਮੁਸਲਿਮ ਕੈਦੀਆਂ ਨੂੰ ਇਹ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਵੀ ਉਨ੍ਹਾਂ ਦੀ ਸੰਸਥਾ ਵੱਲੋਂ ਸੂਬੇ ਭਰ ਦੀਆਂ ਸਾਰੀਆਂ ਜੇਲ੍ਹਾਂ ’ਚ ਰੋਜ਼ੇਦਾਰ ਬੰਦੀਆਂ ਨੂੰ ਰੋਜ਼ਾ ਰੱਖਣ ਅਤੇ ਖੋਲ੍ਹਣ ਸਬੰਧੀ ਸਮੱਗਰੀ ਵੰਡੀ ਜਾਵੇਗੀ। ਇਸ ਮੌਕੇ ਸਕੱਤਰ ਮੁਹੰਮਦ ਮੁਸਤਕੀਮ ਅਹਿਰਾਰੀ ਵੀ ਹਾਜ਼ਰ ਸਨ।

News Source link

- Advertisement -

More articles

- Advertisement -

Latest article