ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਅਪਰੈਲ
ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਕਿਹਾ ਕਿ ਉਹ ਡਿਪਟੀ ਸਪੀਕਰ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ। ਬਿਲਾਵਲ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਤੁਰੰਤ ਵੋਟਿੰਗ ਦੀ ਮੰਗ ਕੀਤੀ ਹੈ।
ਬਿਲਾਵਲ ਦਾ ਇਹ ਬਿਆਨ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੁਰ ਵੱਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਤੋਂ ਕੁਝ ਮਿੰਟਾਂ ਬਾਅਦ ਆਇਆ।