ਇਸਲਾਮਾਬਾਦ, 4 ਅਪਰੈਲ
ਪਾਕਿਸਤਾਨ ਵਿਚ ਕੌਮੀ ਅਸੈਂਬਲੀ ਭੰਗ ਕੀਤੇ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਪਰ ਉਹ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤਕ 15 ਦਿਨਾਂ ਲਈ ਪ੍ਰਧਾਨ ਮੰਤਰੀ ਵਜੋਂ ਕੰਮ ਜਾਰੀ ਰੱਖ ਸਕਦੇ ਹਨ। ਇਸ ਮੌਕੇ ਰਾਸ਼ਟਰਪਤੀ ਆਰਿਫ ਅਲਵੀ ਨੇ ਕਿਹਾ ਹੈ ਕਿ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤਕ ਇਮਰਾਨ ਖਾਨ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੇ ਕੇਅਰਟੇਕਰ ਪ੍ਰਧਾਨ ਮੰਤਰੀ ਲਈ ਸਾਬਕਾ ਜੱਜ ਅਜਮਤ ਸਈਦਾ ਦਾ ਨਾਂ ਨੂੰ ਪੇਸ਼ ਕੀਤਾ ਸੀ। ਸਈਦ ਉਸ ਬੈਂਚ ਦਾ ਹਿੱਸਾ ਸਨ ਜਿਨ੍ਹਾਂ ਨੇ ਪਨਾਮਾ ਪੇਪਰ ਲੀਕ ਮਾਮਲੇ ਵਿਚ ਨਵਾਜ ਸ਼ਰੀਫ ਨੂੰ ਦੋਸ਼ ਕਰਾਰ ਦਿੱਤਾ ਸੀ।