19.6 C
Patiāla
Thursday, November 7, 2024

ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਰਹੇਗਾ: ਨਵਜੋਤ ਸਿੱਧੂ

Must read


ਚੰਡੀਗੜ੍ਹ, 4 ਅਪਰੈਲ

ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਕਿਹਾ ਕਿ ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਸੀ ਅਤੇ ਹਮੇਸ਼ਾ ਪੰਜਾਬ ਦਾ ਰਹੇਗਾ। 

ਸੁਨੀਲ ਜਾਖੜ 

ਦੂਜੇ ਪਾਸੇ ਕਾਂਗਰਸ ਦੇ ਇੱਕ ਹੋਰ ਨੇਤਾ ਸੁਨੀਲ ਜਾਖੜ ਨੇ ਕਿਹਾ ਕਿ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਸਿਰਫ਼ ਕੱਟੜਤਾ ਪੈਦਾ ਕਰੇਗਾ। ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਨੂੰ ਤੁਰੰਤ ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਵਾਲੇ ਸੂਬੇ ਵਿੱਚ ਤਬਦੀਲ ਕਰਨ ਦਾ ਮਤਾ ਪਾਸ ਕਰਨ ਤੋਂ ਕੁਝ ਦਿਨ ਬਾਅਦ, ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਹਰਿਆਣਾ ਦੇ ਆਗੂ ਪੰਜਾਬ ਦੇ ਦਰਿਆਈ ਪਾਣੀਆਂ ਵਿੱਚੋਂ ਸੂਬੇ ਦਾ ਹਿੱਸਾ ਲੈਣ ਲਈ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਪੂਰਾ ਕਰਨ ਦੀ ਮੰਗ ਕਰ ਹਨ। ਉਨ੍ਹਾਂ ਨੇ 400 ਹਿੰਦੀ ਬੋਲਦੇ ਪਿੰਡ ਵੀ ਹਰਿਆਣਾ ਨੂੰ ਸੌਂਪਣ ਮੰਗ ਕੀਤੀ ਹੈ। ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਹਰਿਆਣਾ ਨਾਲ ‘ਅਗਲੀ ਵੱਡੀ ਲੜਾਈ’ ਦਰਿਆਵਾਂ ਦੇ ਪਾਣੀ ਨੂੰ ਲੈ ਕੇ ਹੋਵੇਗੀ। ਸਿੱੱਧੂ ਨੇ ਟਵੀਟ ਕੀਤਾ ਹੈ, ‘‘ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ….। ਨਜ਼ਰਾਂ ਕਿਤੇ, ਨਿਸ਼ਾਨਾ ਕਿਤੇ… ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ’ਤੇ ਨਿਸ਼ਾਨਾ ਹੈ।’’ ਇਸੇ ਦੌਰਾਨ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਕਿਹਾ ਕਿ ਇਹ ਮੁੱਦਾ ਦੋਵਾਂ ਸੂਬਿਆਂ ਵਿਚਾਲੇ ਸਿਰਫ਼ ਕੱਟੜਤਾ ਪੈਦਾ ਕਰੇਗਾ। ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵੱਲ ਇਸ਼ਾਰਾ ਕਰਦਿਆਂ ਜਾਖੜ ਨੇ ਟਵੀਟ ਕੀਤਾ ਕਿ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ‘ਵਧਦੇ ਤਣਾਅ’ ਨਾਲ ਦੋਵਾਂ ਸੂਬਿਆਂ ਵਿਚਾਲੇ ਭਾਈਚਾਰਾ ਖ਼ਤਰੇ ਵਿੱਚ ਆਵੇਗਾ। -ਏਜੰਸੀ





News Source link

- Advertisement -

More articles

- Advertisement -

Latest article