12.9 C
Patiāla
Thursday, February 22, 2024

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

Must read


ਇਸਲਾਮਾਬਾਦ, 4 ਅਪਰੈਲ

ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ ’ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਸਰਵਉਚ ਅਦਾਲਤ ਨੇ ਕਿਹਾ ਕਿ ਸੰਸਦ ਵਿਚ ਜੋ ਕੁਝ ਵੀ ਹੋਇਆ ਉਸ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੰਸਦ ਨੇ ਇਮਰਾਨ ਖਾਨ ਖਿਲਾਫ ਪੇਸ਼ ਅਵਿਸ਼ਵਾਸ ਮਤੇ ਨੂੰ ਰੱਦ ਕਰ ਦਿੱਤਾ ਸੀ। ਪਾਕਿਸਤਾਨ ਵਿਚ ਕੌਮੀ ਅਸੈਂਬਲੀ ਭੰਗ ਕੀਤੇ ਜਾਣ ਤੋਂ ਬਾਅਦ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਪਰ ਉਹ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤਕ 15 ਦਿਨਾਂ ਲਈ ਪ੍ਰਧਾਨ ਮੰਤਰੀ ਵਜੋਂ ਕੰਮ ਜਾਰੀ ਰੱਖ ਸਕਦੇ ਹਨ। ਇਸ ਮੌਕੇ ਰਾਸ਼ਟਰਪਤੀ ਆਰਿਫ ਅਲਵੀ ਨੇ ਕਿਹਾ ਹੈ ਕਿ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤਕ ਇਮਰਾਨ ਖਾਨ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੇ ਕੇਅਰਟੇਕਰ ਪ੍ਰਧਾਨ ਮੰਤਰੀ ਲਈ ਸਾਬਕਾ ਜੱਜ ਅਜਮਤ ਸਈਦਾ ਦਾ ਨਾਂ ਨੂੰ ਪੇਸ਼ ਕੀਤਾ ਸੀ। ਸਈਦ ਉਸ ਬੈਂਚ ਦਾ ਹਿੱਸਾ ਸਨ ਜਿਨ੍ਹਾਂ ਨੇ ਪਨਾਮਾ ਪੇਪਰ ਲੀਕ ਮਾਮਲੇ ਵਿਚ ਨਵਾਜ ਸ਼ਰੀਫ ਨੂੰ ਦੋਸ਼ ਕਰਾਰ ਦਿੱਤਾ ਸੀ। 

News Source link

- Advertisement -

More articles

- Advertisement -

Latest article