ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਮੁੜ 80-80 ਪੈਸੇ ਵਧ ਗਈਆਂ ਹਨ ਜਿਸ ਨਾਲ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਤੇਲ ਕੀਮਤਾਂ ਵਿੱਚ ਅੱਠ ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੌਮੀ ਰਾਜਧਾਨੀ ’ਚ ਪੈਟਰੋਲ ਦੀ ਕੀਮਤ ਹੁਣ 103.41 ਰੁਪਏ ਜਦਕਿ ਡੀਜ਼ਲ ਦੀ ਕੀਮਤ 94.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ ਜਦਕਿ ਇੱਥੇ ਪਹਿਲਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਕ੍ਰਮਵਾਰ 102.61 ਤੇ 93.87 ਰੁਪਏ ਪ੍ਰਤੀ ਲਿਟਰ ਸਨ। ਜ਼ਿਕਰਯੋਗ ਹੈ ਕਿ 22 ਮਾਰਚ ਮਗਰੋਂ ਤੇਲ ਕੀਮਤਾਂ ’ਚ ਵਾਧਾ ਸ਼ੁਰੂ ਹੋਣ ਤੋਂ ਬਾਅਦ ਇਹ ਹੁਣ ਤੱਕ ਦਾ 11ਵਾਂ ਵਾਧਾ ਹੈ। -ਪੀਟੀਆਈ