19.6 C
Patiāla
Thursday, November 7, 2024

ਫਗਵਾੜਾ ਵਿੱਚ ‘ਆਪ’ ਆਗੂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ

Must read


ਫਗਵਾੜਾ, 4 ਅਪਰੈਲ

ਪੰਜਾਬ ਦੇ ਫਗਵਾੜਾ ਵਿੱਚ ਫਗਵਾੜਾ-ਜਲੰਧਰ ਜੀ.ਟੀ.ਰੋਡ ’ਤੇ ਪਿੰਡ ਮੇਹਟਾਂ ਲਾਗੇ ਦੋ ਮੋਟਰਸਾਈਕਲ ਸਵਾਰਾਂ ਨੇ ‘ਆਪ’ ਦੇ ਆਗੂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਆਮ ਆਦਮੀ ਪਾਰਟੀ ਦੇ ਜ਼ਖ਼ਮੀ ਹੋਏ ਆਗੂ ਦੀ ਪਛਾਣ ਵਿਪਿਨ ਕੁਮਾਰ ਪੁੱਤਰ ਬਿੱਲਾ ਰਾਮ ਵਾਸੀ ਪਿੰਡ ਹਰਦਾਸਪੁਰ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ, ਜਿੱਥੋਂ ਡਾਕਟਰਾਂ ਨੇ ਉਸ ਜਲੰਧਰ ਛਾਉਣੀ ਦੇ ਜੌਹਲ ਹਸਪਤਾਲ ਰੈਫਰ ਕਰ ਦਿੱਤਾ। ਹਸਪਤਾਲ ਵਿੱਚ ਵਿਪਿਨ ਨੇ ਦੱਸਿਆ ਕਿ ਉਹ ਕਾਰ ’ਤੇ ਜਾ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਜਣਿਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਘਟਨਾ ਸਮੇਂ ਵਿਪਿਨ ਤਹਿਸੀਲ ਕੰਪਲੈਕਸ ਤੋਂ ਆਪਣੀ ਕਿਸੇ ਕੇਸ ਦੀ ਤਰੀਕ ਭੁਗਤ ਕੇ ਵਾਪਸ ਪਿੰਡ ਨੂੰ ਜਾ ਰਿਹਾ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰ ਹਸਪਤਾਲ ’ਚ ਇਕੱਠੇ ਹੋ ਗਏ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲੀਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ। -ਏਜੰਸੀ/ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article