19.5 C
Patiāla
Monday, December 2, 2024

ਫਿਰੋਜ਼ਪੁਰ: ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

Must read


ਜਸਵੰਤ ਸਿੰਘ ਥਿੰਦ

ਮਮਦੋਟ, 3 ਅਪਰੈਲ

ਥਾਣਾ ਮਮਦੋਟ ਦੇ ਅਧੀਨ ਪੈਂਦੇ ਸਰਹੱਦੀ ਪਿੰਡ ਦੋਨਾ ਤੇਲੂ ਮੱਲ ਵਿੱਚ ਹਮਲਾਵਰਾਂ ਵੱਲੋ ਗੋਲੀਆਂ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਕਾਰਜ ਸਿੰਘ ਵਜੋਂ ਹੋਈ ਹੈ ਅਤੇ ਹਮਲੇ ਵਿੱਚ ਉਸ ਦਾ ਛੋਟਾ ਭਰਾ ਵੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਅਤੇ ਪੁਲੀਸ ਜਾਂਚ ਵਿੱਚ ਜੁੱਟ ਗਈ ਹੈ। ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਅਤੇ ਰਿਸ਼ਤੇਦਾਰ ਨੇ ਦੱਸਿਆ ਕਿ ਅੱਜ ਜਦੋਂ ਕਾਰਜ ਸਿੰਘ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਘਰ ਦੇ ਰਸਤੇ ਵਿੱਚ ਖੜ੍ਹੇ 20-25 ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵੱਲੋ ਉਸ ਉੱਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਸਬੰਧੀ ਐੱਸਐੱਚਓ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਜਿਸ ਵਿੱਚ ਹਮਲਾਵਰਾਂ ਵੱਲੋਂ ਉਕਤ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 7 ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 





News Source link

- Advertisement -

More articles

- Advertisement -

Latest article