ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਉਥੋਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਕੋਲ ਇਹ ਮਾਮਲਾ ਉਠਾਏ ਅਤੇ ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।