27.7 C
Patiāla
Friday, April 26, 2024

ਭਗਵੰਤ ਮਾਨ ਵੱਲੋਂ ਚੰਡੀਗੜ੍ਹ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਅਪਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨਾਲ ਮੁਲਾਕਾਤ ਕਰ ਕੇ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਤਰਜੀਹ ਦੇ ਆਧਾਰ ’ਤੇ ਸ਼ੁਰੂ ਕਰਨ ਦੀ ਮੰਗ ਕੀਤੀ। ਮਾਨ ਨੇ ਕੈਰੋਲੀਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦਾ ਆਉਣਾ-ਜਾਣਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਬੋਇੰਗ 777 ਵਰਗੇ ਜਹਾਜ਼ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈਆਈਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਕੌਮਾਂਤਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਉਪਲੱਬਧ ਹੈ। ਕੈਰੋਲੀਨ ਰੋਵੇਟ ਨੇ ਭਰੋਸਾ ਦਿੱਤਾ ਕਿ ਉਹ ਉਡਾਨਾਂ ਸ਼ੁਰੂ ਕਰਨ ਦਾ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ।





News Source link

- Advertisement -

More articles

- Advertisement -

Latest article