ਜਸਵੰਤ ਜੱਸ
ਫ਼ਰੀਦਕੋਟ, 6 ਅਪਰੈਲ
ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ’ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, ਸਿੱਖ ਜਥੇਬੰਦੀਆਂ ਤੋਂ ਇਲਾਵਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ।