ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਅਪਰੈਲ
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਿੱਚ ਆ ਕੇ ਵਾਅਦੇ ਕੀਤੇ ਸਨ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਹਾਲੇ ਤੱਕ ਕੋਈ ਕਾਰਵਾਈ ਨਹੀਂ ਆਰੰਭੀ ਗਈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ 9 ਅਪਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।