ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਪਰੈਲ
ਇੱਥੇ ਅੱਜ ਇੱਕ ਨਿੱਜੀ ਟੀਵੀ ਨੂੰ ਦਿੱਤੀ ਇੰਟਰਵਿਊ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਨਹੀਂ, ਸਗੋਂ 4 ਲੱਖ ਕਰੋੜ ਦਾ ਕਰਜ਼ਾ ਹੈ, ਜਿਸ ਬਾਰੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਵ੍ਹਾਈਟ ਪੇਪਰ’ ਵੀ ਜਾਰੀ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਤੋਂ ਇਕ ਲੱਖ ਕਰੋੜ ਮੰਗਣ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਲੋਕਾਂ ਤੇ ਸਾਰੇ ਦੇਸ਼ ਦੇ ਰਾਜਾਂ ਦਾ ਹੀ ਪੈਸਾ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਹਿੱਸੇ ਦਾ ਪੈਸਾ ਲੈਣ ਲਈ ਪ੍ਰਧਾਨ ਮੰਤਰੀ ਕੋਲ ਦਿੱਲੀ ਆਏ ਸਨ।