24.3 C
Patiāla
Thursday, April 25, 2024

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ 2200 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 7 ਅਪਰੈਲ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਹਾੜੇ ਤੇ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਸੂਚੀ ਵਿਚੋਂ 705 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਸ਼ਰਧਾਲੂਆਂ ਦਾ ਵੱਡਾ ਜਥਾ 12 ਅਪਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਸਤੇ 900 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ ਪਰ 705 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਇਸੇ ਦੌਰਾਨ ਮਿਲੇ ਵੇਰਵਿਆਂ ਮੁਤਾਬਕ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵਲੋਂ ਸ਼੍ਰੋਮਣੀ ਕਮੇਟੀ ਦੇ ਸ਼ਰਧਾਲੂਆਂ ਤੋਂ ਇਲਾਵਾ ਹੋਰਨਾਂ ਸਿੱਖ ਜਥੇਬੰਦੀਆਂ ਤੇ ਸ਼ਰਧਾਲੂਆਂ ਸਮੇਤ ਕੁੱਲ 2,200 ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਵੀਜ਼ੇ ਦਿੱਤੇ ਗਏ ਹਨ।





News Source link

- Advertisement -

More articles

- Advertisement -

Latest article