ਮੁੰਬਈ, 8 ਅਪਰੈਲ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਮੁਦਰਾ ਸਮੀਖਿਆ ਬੈਠਕ ‘ਚ ਮੁੱਖ ਨੀਤੀਗਤ ਦਰ ਰੈਪੋ ਨੂੰ ਲਗਾਤਾਰ 11ਵੀਂ ਵਾਰ 4 ਫੀਸਦੀ ਦੇ ਹੇਠਲੇ ਪੱਧਰ ‘ਤੇ ਬਰਕਰਾਰ ਰੱਖਿਆ। ਦਰ ਨੂੰ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਬੈਂਕ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।