ਨਵੀਂ ਦਿੱਲੀ, 9 ਅਪਰੈਲ
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਿਹਾ ਕਿ ਪੈਟਰੋਲ, ਡੀਜ਼ਲ ਤੇ ਖਾਦਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਮੋਰਚੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਤੱਕ ਤੇਲ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਹੋ ਚੁੱਕਾ ਹੈ। ਮੋਰਚੇ ਨੇ ਦਾਅਵਾ ਕੀਤਾ ਕਿ ਸੰਸਦ ਦੀ ਸਥਾਈ ਕਮੇਟੀ ਨੇ ਕੇਂਦਰ ਸਰਕਾਰ ਦੇ ਉਨ੍ਹਾਂ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ ਜਿਨ੍ਹਾਂ ’ਚ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਥਾਂ 30 ਫੀਸਦ ਤੱਕ ਘਟੀ ਹੈ।