ਦਵਿੰਦਰ ਸਿੰਘ ਭੰਗੂ
ਰਈਆ, 10 ਅਪਰੈਲ
ਪਿੰਡ ਬੱਗਾ ਵਿੱਚ ਅੱਜ ਗੁੱਜਰਾਂ ਦੇ ਦੋ ਧੜਿਆਂ ਦਰਮਿਆਨ ਹੋਈ ਲੜਾਈ ਵਿੱਚ ਇੱਕ ਔਰਤ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਕਈ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਥਾਣਾ ਮੱਤੇਵਾਲ ਅਧੀਨ ਪੈਂਦੇ ਪਿੰਡ ਬੱਗਾ ਵਿੱਚ ਇਹ ਝਗੜਾ ਨਮਾਜ਼ ਪੜ੍ਹਨ ਨੂੰ ਲੈ ਕੇ ਹੋਇਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਲਾਲ ਹੁਸੈਨ ਵਾਸੀ ਬੱਗਾ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁਲੀਸ ਘਟਨਾ ਸਥਾਨ ’ਤੇ ਪੁੱਜ ਗਈ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ।