ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 12 ਅਪਰੈਲ
ਐਪ-ਅਧਾਰਿਤ ਕੈਬ ਅਤੇ ਆਟੋ-ਰਿਕਸ਼ਾ ਚਾਲਕਾਂ ਵੱਲੋਂ ਤੇਲ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਖ਼ਿਲਾਫ਼ ਅੱਜ ਹੜਤਾਲ ਕੀਤੀ, ਜਿਸ ਕਾਰਨ ਟ੍ਰਾਈਸਿਟੀ ਮੁਸਾਫ਼ਿਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਕੈਬ-ਆਟੋ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਟ੍ਰਾਈਸਿਟੀ ਵਿੱਚ ਕਰੀਬ 40,000 ਡਰਾਈਵਰ ਹਨ ਅਤੇ ਪੈਟਰੋਲ, ਡੀਜ਼ਲ ਅਤੇ ਸੀਐੱਨਜੀ ਦੀਆਂ ਵਧਦੀਆਂ ਕੀਮਤਾਂ ਕਾਰਨ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਹੈ। ਉਨ੍ਹਾਂ ਮੁਤਾਬਕ ਨਾ ਤਾਂ ਉਨ੍ਹਾਂ ਦੀਆਂ ਕੰਪਨੀਆਂ ਅਤੇ ਨਾ ਹੀ ਪ੍ਰਸ਼ਾਸਨ ਉਨ੍ਹਾਂ ਦੀ ਪ੍ਰਵਾਹ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਿਰਫ਼ ਰੇਟ ਵਧਾਉਣ ਦਾ ਨੋਟੀਫਿਕੇਸ਼ਨ ਜਾਰੀ ਕਰਦਾ ਹੈ ਪਰ ਇਸ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕਰਦਾ। ਦੂਜੇ ਪਾਸੇ ਕੈਬ ਕੰਪਨੀਆਂ ਵੀ ਰੇਟ ਵਧਾਉਣ ਤੋਂ ਝਿਜਕ ਰਹੀਆਂ ਹਨ।