ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟਸ) ਨੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਪੜਤਾਲ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਵਿਜੈ ਕੁਮਾਰ ਨਾਮ ਦੇ ਵਿਅਕਤੀ ਵੱਲੋਂ 7 ਅਪਰੈਲ ਨੂੰ ਕੌਮੀ ਕਮਿਸ਼ਨ ਕੋਲ ਸ਼ਿਕਾਇਤ ਭੇਜੀ ਗਈ ਸੀ, ਜਿਸ ਦੇ ਆਧਾਰ ’ਤੇ ਕੌਮੀ ਕਮਿਸ਼ਨ ਨੇ ਜਲੰਧਰ ਪੁਲੀਸ ਦੇ ਕਮਿਸ਼ਨਰ ਨੂੰ 15 ਦਿਨਾਂ ’ਚ ਪੜਤਾਲ ਮੁਕੰਮਲ ਕਰਕੇ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ।