ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਅਪਰੈਲ
ਪਿੰਡ ਬਾਸੀਅਰਖ ਦੇ ਨੌਜਵਾਨ ਸ਼ਗਨਦੀਪ ਸਿੰਘ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ। ਗੁਰਮੇਲ ਸਿੰਘ ਵਾਸੀ ਬਾਸੀਅਰਖ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ਗਨਦੀਪ ਸਿੰਘ (28) ਨੇ ਪਿਛਲੇ ਕਈ ਮਹੀਨਿਆਂ ਤੋਂ ਨਸ਼ਾ ਛੱਡ ਰੱਖਿਆ ਸੀ, ਪਰ ਬੀਤੀ ਸ਼ਾਮ ਪਿੰਡ ਦੇ ਹੀ ਕੁਝ ਬੰਦਿਆਂ ਨੇ ਉਸ ਨੂੰ ਨਸ਼ਾ ਦੇ ਦਿੱਤਾ। ਇਸ ਨਸ਼ੇ ਦੀ ਓਵਰਡੋਜ਼ ਨਾਲ ਸ਼ਗਨਦੀਪ ਸਿੰਘ ਦੀ ਮੌਤ ਹੋ ਗਈ। ਪਿੰਡ ਦੇ ਸਰਪੰਚ ਕੇਵਲ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਨਸ਼ੇ ਦੀ ਸਪਲਾਈ ਹੋਣ ਕਾਰਨ ਕਾਫ਼ੀ ਨੌਜਵਾਨ ਇਸ ਦੀ ਮਾਰ ਹੇਠ ਆ ਰਹੇ ਹਨ। ਸ਼ਗਨਦੀਪ ਸਿੰਘ ਵੀ ਨਸ਼ਾ ਤਸਕਰੀ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸ਼ਗਨਦੀਪ ਸਿੰਘ ਦੇ ਦੋ ਛੋਟੇ ਬੱਚੇ ਹਨ। ਇਸੇ ਦੌਰਾਨ ਅੱਜ ਭਵਾਨੀਗੜ੍ਹ ਪੁਲੀਸ ਨੇ ਇਲਾਕੇ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ।