ਨਿਊਯਾਰਕ, 14 ਅਪਰੈਲ
ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਟਵਿੱਟਰ ਨੂੰ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਹੁਣ ਸੋਸ਼ਲ ਮੀਡੀਆ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ‘ਚ ਨਹੀਂ ਰਹਿਣਗੇ। ਮਸਕ ਕੋਲ ਇਸ ਸਮੇਂ ਟਵਿੱਟਰ ਦੇ ਨੌਂ ਫੀਸਦੀ ਤੋਂ ਵੱਧ ਸ਼ੇਅਰ ਹਨ। ਉਹ ਕੰਪਨੀ ਦਾ ਸਭ ਤੋਂ ਵੱਡਾ ਸ਼ੇਅਰ ਧਾਰਕ ਹੈ। ਟਵਿੱਟਰ ਨੇ ਵੀਰਵਾਰ ਨੂੰ ਸਟਾਕ ਐਕਸਚੇਂਜ ਨੂੰ ਦੱਸਿਆ ਕਿ ਮਸਕ ਨੇ ਬੁੱਧਵਾਰ ਨੂੰ ਟਵਿੱਟਰ ਨੂੰ ਪੱਤਰ ਭੇਜਿਆ, ਜਿਸ ਵਿੱਚ ਕੰਪਨੀ ਦੇ ਬਾਕੀ ਸ਼ੇਅਰ ਖਰੀਦਣ ਦੀ ਪੇਸ਼ਕਸ਼ ਕੀਤੀ ਗਈ। ਮਸਕ ਨੇ ਹਰੇਕ ਟਵਿੱਟਰ ਸ਼ੇਅਰ ਲਈ 54.20 ਡਾਲਰ ਦੀ ਪੇਸ਼ਕਸ਼ ਕੀਤੀ ਹੈ।