23.5 C
Patiāla
Friday, April 19, 2024

ਡੈਪੂਟੇਸ਼ਨ ਰੱਦ ਨਾ ਹੋਣ ਕਾਰਨ ਦੂਜੀ ਵਾਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ

Must read


ਲਖਵੀਰ ਸਿੰਘ ਚੀਮਾ

ਟੱਲੇਵਾਲ(ਬਰਨਾਲਾ), 14 ਅਪਰੈਲ

ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨ ਰੱਦ ਕਰਨ ਦੀ ਮੰਗ ਲਈ ਅੱਜ ਬਰਨਾਲਾ ਵਿੱਚ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ। ਅੱਜ ਵੱਡੀ ਗਿਣਤੀ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਆ ਕੇ ਸਿੱਖਿਆ ਮੰਤਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਦੇ ਇਸ ਪ੍ਰਦਰਸ਼ਨ ਦੇਖਦਿਆਂ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਦੇ ਘਰ ਨੂੰ ਜਾਂਦੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਈਟੀਟੀ ਅਧਿਆਪਕ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦੌਰਾਨ ਕੀਤੇ ਗਏ ਵਾਅਦੇ ਨੂੰ ਲਾਗੂ ਨਾ ਕਰਨ ਕਾਰਨ ਰੋਸ ਵਿਚ ਹਨ। ਵੱਡੀ ਗਿਣਤੀ ਵਿੱਚ ਅਧਿਆਪਕ ਆਪਣੇ ਬੱਚਿਆਂ ਸਮੇਤ ਪਹੁੰਚੇ ਅਤੇ ਸਿਖ਼ਰ ਦੁਪਹਿਰੇ ਧੁੱਪ ਵਿਚ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਗਾ ਕੇ ਆਪਣਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਮਨੀਸ਼ ਕੁਮਾਰ, ਬਿਮਲਾ ਰਾਣੀ ਅਤੇ ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਡੈਪੂਟੇਸ਼ਨਾਂ ਰੱਦ ਕਰਕੇ ਬਦਲੀਆਂ ਦੇ ਹੁਕਮ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਪੱਕਾ ਮੋਰਚਾ ਲਗਾਉਣ ਦੀ ਪੂਰੀ ਤਿਆਰੀ ਕਰਕੇ ਆਏ ਹਨ ਜਿੰਨਾ ਸਮਾਂ ਉਨ੍ਹਾਂ ਦੀਆਂ ਡੈਪੂਟੇਸ਼ਨਾਂ ਰੱਦ ਕਰਕੇ ਬਦਲੀ ਦੇ ਹੁਕਮ ਜਾਰੀ ਹੁੰਦੇ ਉਹ ਆਪਣਾ ਮੋਰਚਾ ਖਤਮ ਨਹੀਂ ਕਰਨਗੇ।





News Source link

- Advertisement -

More articles

- Advertisement -

Latest article