ਚੰਡੀਗੜ੍ਹ, 16 ਅਪਰੈਲ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਅਤੇ ਹਰਿਆਣੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਵੱਲੋਂ ਦਿੱਤੀ ਗਈ ਜ਼ਮਾਨਤ ਰੱਦ ਕਰਕੇ ਜੇਲ੍ਹ ਭੇਜਿਆ ਜਾਵੇ। ਆਗੂਆਂ ਨੇ ਕੇਸ ਦੇ ਚਸ਼ਮਦੀਦ ਗਵਾਹ ਹਰਦੀਪ ਸਿੰਘ ’ਤੇ ਕਥਿਤ ਭਾਜਪਾ ਆਗੂਆਂ ਦੀ ਸ਼ਹਿ ਉੱਤੇ ਹੋਏ ਜਾਨਲੇਵਾ ਹਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਯੂਪੀ ਦੀ ਯੋਗੀ ਸਰਕਾਰ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।