ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 16 ਅਪਰੈਲ
ਸਾਬਕਾ ਕ੍ਰਿਕਟਰ ਅਤੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਗੇ। ਉਨ੍ਹਾਂ ਟਵੀਟ ਕੀਤਾ, ‘ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਆਪ ’ਚ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦ।