37.2 C
Patiāla
Thursday, April 18, 2024

ਪੰਜਾਬ ਸਰਕਾਰ ਵੱਲੋਂ ਮੂੰਗੀ ਤੇ ਮੱਕੀ ਦੀ ਫਸਲ ਐੱਮਐੱਸਪੀ ’ਤੇ ਖਰੀਦਣ ਦਾ ਵਾਅਦਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 17 ਅਪਰੈਲ

ਪੰਜਾਬ ਵਿਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਅਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਥੇ ਪੰਜਾਬ ਭਵਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਕਿਸਾਨ ਜਥੇਬੰਦੀਆਂ ਨੇ ਫਸਲਾਂ ਦਾ ਝਾੜ ਘਟਣ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਵੀ ਕੀਤੀ। ਉਧਰ ਮੁੱਖ ਮੰਤਰੀ ਨੇ ਮੂੰਗੀ ਅਤੇ ਮੱਕੀ ਦੀ ਫਸਲ ਨੂੰ ਐੱਮਐੱਸਪੀ ’ਤੇ ਖਰੀਦਣ ਅਤੇ ਬਾਸਮਤੀ ਦੀ ਐੱਮਐੱਸਪੀ ਨਿਰਧਾਰਿਤ ਕਰਨ ਅਤੇ ਖਰੀਦਣ ਦਾ ਵਾਅਦਾ ਕੀਤਾ। ਇਸ ਤੋਂ ਪਹਿਲਾਂ ਅੱਜ ਗੁਰਦੁਆਰਾ ਅੰਬ ਸਾਹਿਬ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਮੁੱਖ ਗਵਾਹਾਂ ਉੱਪਰ ਕੀਤੇ ਜਾ ਰਹੇ ਹਮਲੇ ਅਤੇ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੇ ਰੋਸ ਵਜੋਂ 23 ਅਪਰੈਲ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਦਫਤਰਾਂ ’ਚ ਰੋਸ ਪ੍ਰਦਰਸ਼ਨ ਕਰਕੇ ਮੋਦੀ ਅਤੇ ਯੋਗੀ ਦੇ ਪੁਤਲੇ ਫੂਕੇ ਜਾਣਗੇ।

ਕਿਸਾਨ ਆਗੂ ਦਰਸ਼ਨ ਪਾਲ ਨੇ ਇਕ ਬਿਆਨ ਵਿੱਚ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਰੱਖੀ ਤਜਵੀਜ਼ ’ਤੇ ਕਿਸਾਨ ਆਗੂਆਂ ਵੱਲੋਂ ਗੰਭੀਰ ਵਿਚਾਰ ਦਿੱਤੇ ਗਏ। ਕਿਸਾਨ ਜਥੇਬੰਦੀਆਂ ਨੇ ਬਿਜਲੀ ਨਾਲ ਸਬੰਧਤ ਮੰਗਾਂ, ਕਣਕ ਦਾ ਝਾੜ ਘਟਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ, ਗੜੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਏ ਝੋਨੇ, ਨਰਮੇ ਦੀ ਫ਼ਸਲ ਦਾ ਮੁਆਵਜ਼ਾ, ਅੱਗ ਨਾਲ ਕਿਸਾਨਾਂ ਦੀ ਸੜੀ ਹੋਈ ਕਣਕ ਦਾ ਮੁਆਵਜ਼ਾ, ਪੰਜਾਬ ਦੀਆਂ ਸੜਕਾਂ ਨੂੰ ਟੋਲ ਫ੍ਰੀ ਕਰਨ ਦੀ ਮੰਗ, ਅੰਦੋਲਨ ਦੌਰਾਨ ਕਿਸਾਨਾਂ ਉਪਰ ਦਰਜ ਕੇਸ ਰੱਦ ਕਰਨ, ਡਗਰੂ ਵਿਖੇ ਅਡਾਨੀ ਦੇ ਸੈਲੋ ਨੂੰ ਮੰਡੀ ਨਿਰਧਾਰਤ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਤੁਰੰਤ ਦੇਣ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਅਤੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਦੇਣ ਮੰਗਾਂ ਰੱਖੀਆਂ।

ਗੁਰਦੁਆਰਾ ਅੰਬ ਸਾਹਿਬ ਵਿੱਚ ਕੀਤੀ ਮੀਟਿੰਗ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ।

ਮੀਟਿੰਗ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ, ਜਨਰਲ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਸੀਨੀਅਰ ਆਗੂ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਨਰਲ ਸਕੱਤਰ ਕਾਕਾ ਸਿੰਘ ਕੌਟੜਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸਖਜਿੰਦਰ ਸਿੰਘ ਖੋਸਾ, ਗੁਰਿਦਰ ਸਿੰਘ ਭੰਗੂ ਸੂਬਾ ਜਨਰਲ ਸਕੱਤਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਪ੍ਰਧਾਨ ਸੁਖਪਾਲ ਸਿੰਘ ਡੱਫਰ, ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਅਮਰਜੀਤ ਸਿੰਘ ਰੜਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਜਨਰਲ ਸਕੱਤਰ ਰਛਪਾਲ ਸਿੰਘ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਜਗਤਾਰ ਸਿੰਘ ਜੱਲੇਵਾਲਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਾਈਆਂਵਾਲਾ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸ਼ਲਿਦਰ ਸਿੰਘ, ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਬਾਡਰ ਕਿਸਾਨ ਸੰਘਰਸ਼ ਯੂਨੀਅਨ ਦੇ ਨਸੀਬ ਸਿੰਘ ਪੱਲਾਮੇਘਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਜਨਰਲ ਸਕੱਤਰ ਸੁਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ, ਮਾਝਾ ਦੇ ਪ੍ਰਧਾਨ ਬਾਬਾ ਕੰਵਲਜੀਤ ਸਿੰਘ ਆਦਿ ਆਗੂ ਸ਼ਾਮਲ ਸਨ।





News Source link

- Advertisement -

More articles

- Advertisement -

Latest article