30.6 C
Patiāla
Tuesday, April 16, 2024

ਭਗਵੰਤ ਸਿੰਘ ਮਾਨ ਨੇ ਸੋਮਵਾਰ ਦਾ ਆਪਣਾ ਦਿੱਲੀ ਦੌਰਾ ਰੱਦ ਕੀਤਾ

Must read


ਆਤਿਸ਼ ਗੁਪਤਾ

ਚੰਡੀਗੜ੍ਹ, 17 ਅਪਰੈਲ

ਕਿਸੇ ਕਾਰਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਮੰਤਰੀਆਂ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਹੋਰ ਮੰਤਰੀਆਂ ਨੇ 18 ਅਪਰੈਲ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨਾ ਸੀ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਿਹਤ ਵਿਭਾਗ ਦੇ ਸਕੱਤਰ ਵੀ ਨਾਲ ਹਾਜ਼ਰ ਰਹਿਣੇ ਸਨ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਸ ਤੋਂ ਬਾਅਦ ਵਿਰੋਧੀ ਧਿਰ ਨੇ ਆਪ ਸਰਕਾਰ ਨੂੰ ਘੇਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਖੁਸ਼ਹਾਲੀ ਲਈ ਕਿਸੇ ਵੀ ਥਾਂ ਤੋਂ ਕੁਝ ਸਿੱਖਣ ਨੂੰ ਮਿਲੇਗਾ ਤਾਂ ਉਹ ਜ਼ਰੂਰ ਸਿੱਖਣਗੇ। 





News Source link

- Advertisement -

More articles

- Advertisement -

Latest article