ਪਿਟਸਬਰਗ, 18 ਅਪਰੈਲ
ਪੈਨਸਲਵੇਨੀਆ ਦੇ ਪਿਟਸਬਰਗ ਵਿਚ ਇਕ ਪਾਰਟੀ ਦੌਰਾਨ ਗੋਲੀਆਂ ਚੱਲਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 9 ਜਣੇ ਜ਼ਖ਼ਮੀ ਹੋ ਗਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਾਤ 12 ਵਜੇ ਦੇ ਕਰੀਬ ਪਾਰਟੀ ਵਿਚ ਦੋ ਧਿਰਾਂ ਵਿਚ ਤਕਰਾਰ ਹੋ ਗਈ ਜਿਸ ਕਾਰਨ ਗੋਲੀਆਂ ਚੱਲੀਆਂ। ਉਨ੍ਹਾਂ ਦੱਸਿਆ ਕਿ ਪਾਰਟੀ ਵੇਲੇ 200 ਜਣੇ ਮੌਜੂਦ ਸਨ ਜਿਨ੍ਹਾਂ ਵਿਚ ਜ਼ਿਆਦਾਤਰ ਅੱਲ੍ਹੜ ਉਮਰ ਦੇ ਸਨ।