ਇਸਲਾਮਾਬਾਦ, 18 ਅਪਰੈਲ
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਨਵੀਂ ਕੈਬਨਿਟ ਵਿੱਚ ਸ਼ਾਮਲ ਮੰਤਰੀਆਂ ਨੂੰ ਹਲਫ਼ ਦਿਵਾਉਣ ਦੇ ਅਮਲ ਤੋਂ ਖੁ਼ਦ ਨੂੰ ਲਾਂਭੇ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਰੀ ਮੀਡੀਆ ਰਿਪੋਰਟ ਮੁਤਾਬਕ ਅਲਵੀ ਦੀ ਇਸ ਪੇਸ਼ਕਦਮੀ ਮਗਰੋਂ ਸਹੁੰ ਚੁੱਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਰਾਸ਼ਟਰਪਤੀ ਅਲਵੀ ਦੀ ਪਿਛਲੇ ਹਫ਼ਤੇ ਹਲਫ਼ਦਾਰੀ ਸਮਾਗਮ ਤੋਂ ਪਹਿਲਾਂ ਸਿਹਤ ਨਾਸਾਜ਼ ਹੋਣ ਕਰਕੇ ਸੰਜਰਾਣੀ ਨੇ ਹੀ ਸ਼ਾਹਬਾਜ਼ ਸ਼ਰੀਫ਼ ਨੂੰ ਪ੍ਰਧਾਨ ਮੰਤਰੀ ਵਜੋਂ ਹਲਫ਼ ਦਿਵਾਇਆ ਸੀ।