ਆਤਿਸ਼ ਗੁਪਤਾ
ਚੰਡੀਗੜ੍ਹ, 18 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਸਨ, ਇਹ ਕਰਜ਼ਾ ਵਰਤਿਆ ਕਿੱਥੇ ਹੈ ਉਸ ਦੀ ਜਾਂਚ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ, ਜਿਸ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।