38.3 C
Patiāla
Sunday, July 21, 2024

ਮਹਿਲ ਕਲਾਂ: ਬਿਜਲੀ ਸਪਲਾਈ ਦੀ ਮੰਗ ਲਈ ਕਿਸਾਨਾਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ

Must read

ਮਹਿਲ ਕਲਾਂ: ਬਿਜਲੀ ਸਪਲਾਈ ਦੀ ਮੰਗ ਲਈ ਕਿਸਾਨਾਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ


ਨਵਕਿਰਨ ਸਿੰਘ

ਮਹਿਲ ਕਲਾਂ, 19 ਅਪਰੈਲ

ਖੇਤੀ ਖੇਤਰ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਫਸਲਾਂ ਬਰਬਾਦ ਹੋ ਰਹੀਆ ਹਨ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਜਨਰਲ ਸਕੱਤਰ ਮਲਕੀਤ ਸਿੰਘ ਮਹਿਲ ਕਲਾਂ,ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਜੀਤ ਸਿੰਘ ਸਹਿਜੜ੍ਹਾ, ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਸਕੱਤਰ ਜਗਪਾਲ ਸਿੰਘ ਸਹਿਜੜ੍ਹਾ ਨੇ ਕਿਹਾ ਕਿ ਇੱਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕਰਕੇ ਬਿਜਲੀ ਮੁਫਤ ਦੇਣ ਦੇ ਵਾਅਦੇ ਕਰ ਰਹੀ ਹੈ ਪਰ ਦੂਜੇ ਪਾਸੇ ਖੇਤੀ ਖੇਤਰ ਲਈ ਲੋੜੀਂਦੀ ਬਿਜਲੀ ਸਪਲਾਈ ਪੂਰੀ ਨਹੀਂ ਕੀਤੀ ਜਾ ਰਹੀ ਹੈ। ਅੱਜ ਕਿਸਾਨਾਂ ਵੱਲੋਂ ਕੀਤੇ ਪ੍ਰਦਰਸ਼ਨ ਵਿੱਚ ਇਲਾਕੇ ’ਚ ਸਰਗਰਮ ਕਰੀਬ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ।

ਇਸ ਮੌਕੇ ਸਾਧੂ ਸਿੰਘ,ਕਰਮਜੀਤ ਸਿੰਘ ਛੀਨੀਵਾਲ,ਗੁਰਪ੍ਰੀਤ ਸਿੰਘ,ਮਾਸਟਰ ਅਮਰਜੀਤ ਸਿੰਘ ਮਹਿਲ ਖੁਰਦ,ਮੇਜਰ ਸਿੰਘ ਜਵੰਧਾ,ਬਲਵਿੰਦਰ ਸਿੰਘ ਬਿੰਦੂ  ਹਾਜ਼ਰ ਸਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਭਰੋਸਾ ਦੇ ਕੇ ਜਾਮ ਖੁੱਲ੍ਹਵਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆ ਗਈਆ ਪਰ ਕਿਸਾਨਾਂ ਆਗੂਆਂ ਵੱਲੋਂ ਧਰਨੇ ਦੌਰਾਨ ਐਲਾਨ ਕੀਤਾ ਗਿਆ ਜਦ ਤੱਕ ਪਾਵਰਕਾਮ ਦੇ ਸੀਨੀਅਰ ਅਧਿਕਾਰੀ ਇੱਥੇ ਆ ਕੇ ਬਿਜਲੀ ਸਪਲਾਈ ਦੇਣ ਦਾ ਵਿਸ਼ਵਾਸ ਨਹੀਂ ਦਿਵਾਉਂਦੇ ਤਦ ਤੱਕ ਚੱਕਾ ਜਾਮ ਜਾਰੀ ਰਹੇਗਾ, ਜਿਸ ਉਪਰੰਤ ਪਾਵਰਕਾਮ ਦੇ ਐਕਸੀਅਨ ਗਗਨਦੀਪ ਸਿੰਘ ਅਤੇ ਐੱਸਡੀਓ ਨਿਤਿਨ ਕੁਮਾਰ ਨੇ ਧਰਨੇ ’ਚ ਪਹੁੰਚ ਕੇ ਵਿਸ਼ਵਾਸ ਦਿਵਾਇਆ ਕਿ ਭਲਕੇ ਤੋਂ ਹੀ ਖੇਤੀ ਖੇਤਰ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ ਜਿਸ ਉਪਰੰਤ ਬਾਅਦ ਦੁਪਹਿਰ ਕਿਸਾਨਾਂ ਵੱਲੋਂ ਜਾਮ ਖੋਲ੍ਹਿਆ ਗਿਆ।





News Source link

- Advertisement -

More articles

- Advertisement -

Latest article