37.9 C
Patiāla
Friday, April 19, 2024

ਬਠਿੰਡਾ: ਨਵਜੋਤ ਸਿੱਧੂ ਵੱਲੋਂ ਪੰਜਾਬ ਸਰਕਾਰ ਦੀ ਆਲੋਚਨਾ

Must read


ਮਨੋਜ ਸ਼ਰਮਾ

ਬਠਿੰਡਾ, 19 ਅਪਰੈਲ

ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਥੇ ਬਿਜਲੀ ਮੁੱਦੇ ’ਤੇ ਪੰਜਾਬ ਵਾਸੀਆਂ ਨੂੰ ਵੰਡਣ ਦਾ ਦੋਸ਼ ਲਾਉਂਦਿਆਂ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਮਸਲਿਆਂ ਸਬੰਧੀ ਰਾਜਪਾਲ ਨੂੰ ਮਿਲਣਗੇ। ਇਸ ਮੌਕੇ ਉਨ੍ਹਾਂ ਨਾਲ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੇ ਉਮੀਦਵਾਰ ਰਹੇ ਹਰਵਿੰਦਰ ਲਾਡੀ ਤੋਂ ਇਲਾਵਾ ਬਠਿੰਡੇ ਦੀ ਲੋਕਲ ਲੀਡਰਸ਼ਿਪ ਗਾਇਬ ਸੀ। ਉਨ੍ਹਾਂ ਕਾਂਗਰਸ ਵਿੱਚ ਕਿਸੇ ਫੁੱਟ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਮਾਮਲੇ ’ਚ ਪੰਜਾਬ ਨੂੰ ਸ਼੍ਰੇਣੀਆਂ ਵਿਚ ਵੰਡਣਾ ਜਾਇਜ਼ ਨਹੀਂ। ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ’ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਕਰਜ਼ੇ ਹੇਠ ਦਬਿਆ ਹੋਇਆ ਹੈ ਤੇ ਪੀਐੱਸਪੀਸੀਐੱਲ ਦੀ ਵੀ ਹਾਲਤ ਬਹੁਤ ਮਾੜੀ ਹੈ। ਮੁਲਾਜ਼ਮਾਂ ਨੂੰ ਤਨਖਾਹਾਂ ਵੀ ਕਰਜ਼ੇ ਚੁੱਕ ਕੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਪੰਜਾਬ ਦੇ ਖ਼ਜ਼ਾਨੇ ਦਾ ਪੈਸਾ ਬਾਹਰਲੇ ਸੂਬਿਆਂ ਦੀਆਂ ਅਖਬਾਰਾਂ ਨੂੰ ਇਸ਼ਤਿਹਾਰਾਂ ਦੇ ਰੂਪ ਵਿੱਚ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੀ ਪਿਠ ’ਤੇ ਪੈਰ ਰੱਖ ਕੇ ਹਿਮਾਚਲ ਅਤੇ ਗੁਜਰਾਤ ਚੋਣਾਂ ਜਿੱਤਣਾ ਚਾਹੁੰਦੇ ਹਨ। 





News Source link

- Advertisement -

More articles

- Advertisement -

Latest article