36 C
Patiāla
Friday, March 29, 2024

ਸੰਗਰੂਰ: ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ਮੁਅੱਤਲ, ਡੀਸੀ ਨੂੰ ਲਾਇਆ ਪ੍ਰਬੰਧਕ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 19 ਅਪਰੈਲ

ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਇਥੋਂ ਦੇ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੀ ਮੈਨੇਜਮੈਂਟ ’ਤੇ ਫੰਡਾਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ, ਜਿਥੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰਕੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਲਗਾ ਦਿੱਤਾ ਹੈ, ਉਥੇ ਦੋਸ਼ਾਂ ਤਹਿਤ ਸੰਗਰੂਰ ਪੁਲੀਸ ਵਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਸੰਗਰੂਰ ਦੀ ਮੈਨੇਜਮੈਂਟ ਖ਼ਿਲਾਫ਼ ਫੰਡਾਂ ਦੀ ਦੁਰਵਰਤੋਂ ਅਤੇ ਫੰਡਜ਼ ਟਰਾਂਸਫਰ ਕਰਨ ਸਬੰਧੀ ਸ਼ਿਕਾਇਤਾਂ ਦੀ ਵਿਸਥਾਰ ’ਚ ਪੜਤਾਲ ਕਰਨ ਵਾਸਤੇ 3 ਜੁਲਾਈ 2020 ਨੂੰ ਉੱਚ ਪੱਧਰੀ ਕਮੇਟੀ ਬਣਾਈ ਗਈ ਸੀ। ਕਮੇਟੀ ਦੀ ਪੜਤਾਲ ਮਗਰੋਂ ਪ੍ਰਿੰਸੀਪਲ ਸਕੱਤਰ ਉਚੇਰੀ ਸਿੱਖਿਆ ਪੰਜਾਬ ਦੇ ਆਦੇਸ਼ਾਂ ’ਤੇ ਕਾਲਜ ਮੈਨੇਜਮੈਂਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਨੂੰ ਕਾਲਜ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਸਕੱਤਰ ਦੇ ਆਦੇਸ਼ਾਂ ’ਤੇ ਹੀ ਸੰਗਰੂਰ ਪੁਲੀਸ ਵਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਜ਼ੇਰੇ ਦਫ਼ਾ 408, 409, 477-ਏ, 120ਬੀ ਤਹਿਤ ਥਾਣਾ ਸਿਟੀ ਸੰਗਰੂਰ ’ਚ ਕੇਸ ਦਰਜ ਕਰ ਲਿਆ ਹੈ। ਉਧਰ ਕਾਲਜ ਮੈਨੇਜਮੈਂਟ ਕਮੇਟੀ ਦੇ ਸਾਬਕਾ ਚੇਅਰਮੈਨ ਕਰਨਬੀਰ ਸਿੰਘ ਸਿਬੀਆ ਦਾ ਕਹਿਣਾ ਹੈ ਕਿ ਇਹ ਮਾਮਲਾ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਅਧੀਨ ਹੈ ਅਤੇ ਮੈਨੇਜਮੈਂਟ ਕਮੇਟੀ ਵਲੋਂ ਆਪਣਾ ਪੱਖ ਅਦਾਲਤ ਵਿਚ ਰੱਖਿਆ ਗਿਆ ਹੈ। ਅਦਾਲਤ ਵਲੋਂ ਜੋ ਵੀ ਫੈਸਲਾ ਹੋਵੇਗਾ, ਉਹ ਮਨਜ਼ੂਰ ਹੋਵੇਗਾ।





News Source link

- Advertisement -

More articles

- Advertisement -

Latest article