ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਅਪਰੈਲ
ਨਾਜਾਇਜ਼ ਖਣਨ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਇੱਕ ਵਾਰ ਫਿਰ ਟਲ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਅਪਰੈਲ ਨੂੰ ਹੋਵੇਗੀ। ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਕੌਰ ਚਾਹਲ ਦੀ ਅਦਾਲਤ ਵਿੱਚ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ।