ਜਸਵੰਤ ਜੱਸ
ਫ਼ਰੀਦਕੋਟ, 20 ਅਪਰੈਲ
ਫ਼ਰੀਦਕੋਟ ਦੇ 25 ਸਾਲਾ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ।ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਲਿਬਨਾਨ ਗਿਆ ਸੀ ਅਤੇ ਉਥੇ ਉਸ ਦਾ ਚੰਗਾ ਕਾਰੋਬਾਰ ਚੱਲ ਰਿਹਾ ਸੀ। ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ। ਲਵਪ੍ਰੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲਿਬਨਾਨ ਤੋਂ ਰਿਸ਼ਤੇਦਾਰ ਨੇ ਫੋਨ ’ਤੇ ਸੂਚਨਾ ਦਿੱਤੀ ਹੈ ਕਿ ਲਵਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੁਝ ਫੋਟੋਆਂ ਵੀ ਭੇਜੀਆਂ ਹਨ। ਪਰਿਵਾਰ ਨੇ ਇਸ ਮਾਮਲੇ ਦੀ ਨਿਰਪੱਖ ਪੜਤਾਲ ਕਰਵਾਉਣ ਅਤੇ ਲਾਸ਼ ਭਾਰਤ ਲਿਆਉਣ ਲਈ ਭਾਰਤੀ ਸਫ਼ਾਰਤਖਾਨੇ ਨਾਲ ਸੰਪਰਕ ਕੀਤਾ ਹੈ।