33.4 C
Patiāla
Saturday, September 23, 2023

ਇਪਟਾ ਦੇ ਰੰਗਮੰਚੀ ਪ੍ਰਬੰਧਕ ਮੋਹਨ ਸਿੰਘ ਸੰਧੂ ਨਹੀਂ ਰਹੇ, ਸ਼ਰਧਾਂਜਲੀ ਸਮਾਗਮ 27 ਨੂੰ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 21 ਅਪਰੈਲ

ਇਪਟਾ (ਪੰਜਾਬ) ਦੇ ਮੁੱਢਲੇ ਕਾਰਕੁਨ ਸਵਰਣ ਸਿੰਘ ਸੰਧੂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਲੋਕ-ਪੱਖੀ ਵਿਚਰਾਧਾਰਾ ਦੇ ਧਾਰਨੀ ਅਤੇ ਕਈ ਦਹਾਕੇ ਇਪਟਾ ਦੀਆਂ ਪੰਜਾਬ ਵਿਚਲੀਆਂ ਸਭਿਆਚਾਰਕ ਤੇ ਰੰਗਮੰਚੀ ਸਰਗਰਮੀਆਂ ਦੇ ਪ੍ਰਬੰਧਕਾਂ ਸ਼ਾਮਲ ਰਹੇ ਮੋਹਨ ਸਿੰਘ ਸੰਧੂ ਦਾ 86 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਇਪਟਾ (ਪੰਜਾਬ) ਦੇ ਪ੍ਰਧਾਨ ਸੰਜੀਵਨ ਸਿੰਘ, ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਇਪਟਾ ਕੲਰਕੁਨ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਹਰਜੀਤ ਕੈਂਥ, ਜੇਸੀ ਪਰਿੰਦਾ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਗੁਰਮੀਤ ਪਾਹੜਾ, ਬਲਬੀਰ ਮੂਦਲ, ਗਮਨੂ ਬਾਂਸਲ, ਪ੍ਰਦੀਪ ਸ਼ਰਮਾ, ਡਾ.ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ, ਵਿੱਕੀ ਮਹੇਸਰੀ, ਇੰਦਜੀਤ ਮੋਗਾ ਅਤੇ ਸਰਘੀ ਪਰਿਵਾਰ ਦੇ ਰੰਗਕਰਮੀ ਰੰਜੀਵਨ ਸਿੰਘ, ਸੰਜੀਵ ਦੀਵਾਨ ‘ਕੁੱਕੂ’ ਅਤੇ ਰਿੱਤੂਰਾਗ ਨੇ ਸਵਰਣ ਸਿੰਘ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੋਹਨ ਸਿੰਘ ਸੰਧੂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 27 ਅਪਰੈਲ (ਬੁੱਧਵਾਰ) ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਪਿੰਡ ਲੱਧੇਵਾਲਾ ਦੇ ਗੁਰਦੁਆਰੇ ਵਿੱਚ ਹੋਵੇਗਾ।

News Source link

- Advertisement -

More articles

- Advertisement -

Latest article