40.1 C
Patiāla
Friday, April 26, 2024

ਵਿਰੋਧੀ ਧਿਰ ਦੇ ਨੇਤਾ ਬਾਜਵਾ ਵੱਲੋਂ ਸਪੀਕਰ ਨਾਲ ਮੁਲਾਕਾਤ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 22 ਅਪਰੈਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ। ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।





News Source link

- Advertisement -

More articles

- Advertisement -

Latest article