ਕਾਬੁਲ: ਉੱਤਰੀ ਅਫ਼ਗਾਨਿਸਤਾਨ ਵਿੱਚ ਅੱਜ ਇਕ ਮਸਜਿਦ ਅਤੇ ਮਦਰੱਸੇ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਘੱਟੋ-ਘੱਟੋ 33 ਜਣੇ ਮਾਰੇ ਗਏ ਹਨ। ਮ੍ਰਿਤਕਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ। ਤਾਲਿਬਾਨ ਦੇ ਸੱਭਿਆਚਾਰ ਅਤੇ ਸੂਚਨਾ ਉਪ ਮੰਤਰੀ ਜ਼ਬ੍ਹੀਉਲਾ ਮੁਜਾਹਿਦ ਨੇ ਦੱਸਿਆ ਕਿ ਕੁੰਦੂਜ਼ ਸੂਬੇ ਦੇ ਇਮਾਮ ਸਾਹਿਬ ਸ਼ਹਿਰ ਵਿੱਚ ਹੋਏ ਧਮਾਕੇ ਵਿੱਚ 43 ਜਣੇ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿੱਚ ਕਈ ਵਿਦਿਆਰਥੀ ਸ਼ਾਮਲ ਹਨ। ਇਨ੍ਹਾਂ ਧਮਾਕਿਆਂ ਦੀ ਹਾਲੇ ਤੱਕ ਕਿਸੇ ਨੇ ਵੀ ਜ਼ਿੰਮੇਵਾਰੀ ਨਹੀਂ ਲਈ ਹੈ। -ਏਪੀ