33.3 C
Patiāla
Thursday, June 19, 2025

ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ

Must read


ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 24 ਅਪਰੈਲ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਕੱਚੇ ਮੁਲਾਜ਼ਮਾਂ ਵਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਤੱਕ ਰੋੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ਵੱਲੋਂ ਜਿਥੇ ਮੁੱਖ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਨਾ ਦੇਣ ’ਤੇ ਰੋਸ ਪ੍ਰਗਟ ਕੀਤਾ ਗਿਆ ਉਥੇ ਤੁਰੰਤ ਮੀਟਿੰਗ ਦਾ ਸਮਾਂ ਦੇ ਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ। ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਸਥਾਨਕ ਪਟਿਆਲਾ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਡਰੀਮਲੈਂਡ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ ਤਾਂ ਪੁਲੀਸ ਵਲੋਂ ਸਖਤ ਨਾਕੇਬੰਦੀ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਠੇਕਾ ਮੁਲਾਜ਼ਮਾਂ ਵਲੋਂ ਉਥੇ ਹੀ ਰੋਸ ਧਰਨਾ ਲਗਾ ਦਿੱਤਾ। ਧਰਨੇ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਰਮਨਪ੍ਰੀਤ ਕੌਰ ਮਾਨ, ਸ਼ੇਰ ਸਿੰਘ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਠੇਕਾ ਮੁਲਾਜ਼ਮਾਂ ਨੂੰ ਮੰਗਾਂ ਦੇ ਹੱਲ ਲਈ 7 ਅਪਰੈਲ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਬੁਲਾਰਿਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਜਲਦ ਤੋਂ ਜਲਦ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ ਦਾ ਸਮਾਂ ਦੇਣ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤਰਫ਼ੋਂ ਪੁੱਜੇ ਤਹਿਸੀਲਦਾਰ ਨੇ ਮੰਗ ਪੱਤਰ ਲੈਣ ਮਗਰੋਂ ਭਰੋਸਾ ਦਿਵਾਇਆ ਕਿ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿਵਾਇਆ ਜਾਵੇਗਾ। 





News Source link

- Advertisement -

More articles

- Advertisement -

Latest article