ਇਸਲਾਮਾਬਾਦ, 24 ਅਪਰੈਲ
ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਿਚ ਉਨ੍ਹਾਂ ਦੀ ਰੂਸ ਯਾਤਰਾ ਦਾ ਵੱਡਾ ਰੋਲ ਸੀ। ਪਾਕਿਸਤਾਨ ਵਿਚ ਹੁਣ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਬਣ ਚੁੱਕੇ ਹਨ ਪਰ ਉਹ ਵੀ ਰੂਸ ਨਾਲ ਨੇੜਤਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਸਾਹਮਣੇ ਆਇਆ ਹੈ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਗੁਪਤ ਪੱਤਰ ਲਿਖ ਕੇ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਨਾਲ ਸਬੰਧ ਸੁਧਾਰਨਾ ਚਾਹੁੰਦਾ ਹੈ। ਦੱਸਣਾ ਬਣਦਾ ਹੈ ਕਿ ਇਮਰਾਨ ਖਾਨ ਨੇ ਦਾਅਵਾ ਕੀਤਾ ਸੀ ਕਿ ਅਮਰੀਕਾ ਦੀ ਮਰਜ਼ੀ ਖ਼ਿਲਾਫ਼ ਉਨ੍ਹਾਂ ਦੀ ਮਾਸਕੋ ਯਾਤਰਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਵਿਦਾਈ ਦਾ ਕਾਰਨ ਬਣੀ ਹੈ।