16.7 C
Patiāla
Monday, November 17, 2025

ਧਰਤੀ ਦਿਵਸ ਮੌਕੇ ਸਕੂਲ ਵਿੱਚ ਬੂਟੇ ਲਾਏ

Must read


ਚਮਕੌਰ ਸਾਹਿਬ: ਪੰਜਾਬ ਇੰਟਰਨੈਸ਼ਨ ਸਕੂਲ ਪਿੱਪਲ ਮਾਜਰਾ ਵਿਖੇ ਧਰਤੀ ਦਿਵਸ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸੇ ਦੌਰਾਨ ਸਕੂਲ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਵੱਲੋਂ ਮਿਲ ਕੇ ਸਕੂਲ ਦੇ ਵਿਹੜੇ ਵਿੱਚ ਬੂਟੇ ਲਗਾਏ ਗਏ। ਸਕੂਲ ਡਾਇਰੈਕਟਰ ਸਿੰਦਰਪਾਲ ਕੌਰ ਅਟਵਾਲ ਨੇ ਇੱਕ ਰੁੱਖ ਸੌ ਸੁੱਖ ਕਹਾਵਤ ਨੂੰ ਦਰਸਾਉਂਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਇੱਕ ਬੂਟਾ ਜ਼ਰੂਰ ਲਾਉਣਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ





News Source link

- Advertisement -

More articles

- Advertisement -

Latest article