ਇਸਲਾਮਾਬਾਦ, 25 ਅਪਰੈਲ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਬਰਤਾਨੀਆ ਤੋਂ ਉਨ੍ਹਾਂ ਦੇ ਮੁਲਕ ਵਾਪਸੀ ਕਰਨ ਲਈ ਇਕ ਪਾਸਪੋਰਟ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ਼ ਦਾ ਬਰਤਾਨੀਆ ਵਿੱਚ ਇਲਾਜ ਚੱਲ ਰਿਹਾ ਹੈ। ਇਹ ਜਾਣਕਾਰੀ ਅੱਜ ਇਕ ਮੀਡੀਆ ਦੀ ਖ਼ਬਰ ਰਾਹੀਂ ਮਿਲੀ।
‘ਦਿ ਐਕਸਪ੍ਰੈੱਸ ਟ੍ਰਿਬਿਊਨ’ ਅਖ਼ਬਾਰ ਦੀ ਖ਼ਬਰ ਅਨੁਸਾਰ ਨਵਾਜ਼ ਸ਼ਰੀਫ਼ ਨੂੰ ਉਨ੍ਹਾਂ ਦੇ ਛੋਟੇ ਭਰਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਦੀ ਨਵੀਂ ਸਰਕਾਰ ਵੱਲੋਂ ਇਕ ਪਾਸਪੋਰਟ ਜਾਰੀ ਕੀਤਾ ਗਿਆ ਹੈ। ਇਹ ਆਮ ਪਾਸਪੋਰਟ ਤੁਰੰਤ ਪ੍ਰਭਾਵ ਤੋਂ ਬਣਾਇਆ ਗਿਆ ਹੈ। -ਪੀਟੀਆਈ