ਮਨੋਜ ਸ਼ਰਮਾ
ਬਠਿੰਡਾ, 29 ਅਪਰੈਲ
ਪੰਜਾਬ ਸਿੱਖਿਆ ਵਿਭਾਗ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ 2 ਮਈ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਸੇ ਤਰ੍ਹਾਂ ਗਰਮੀ ਦੀਆਂ ਛੁੱਟੀਆਂ ਹੁਣ 15 ਮਈ ਤੋਂ 30 ਜੂਨ 2022 ਤੱਕ ਹੋਣਗੀਆਂ, ਹਾਲਾਂਕਿ 16 ਮਈ ਤੋਂ 31 ਮਈ ਤੱਕ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਬੱਚਿਆਂ ਦੀ ਆਨਲਾਈਨ ਜਮਾਤਾਂ ਲਗਾ ਕੇ ਪੜ੍ਹਾਈ ਕਰਵਾਉਣਗੇ। ਪ੍ਰਮੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 7 ਤੋਂ 11 ਵਜੇ ਤੱਕ, ਜਦੋਂ ਕਿ ਮਿਡਲ ਤੇ ਹਾਈ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 12-30 ਵਜੇ ਤੱਕ ਹੋਵੇਗਾ। ਸੱਜਰੇ ਹੁਕਮ 2 ਮਈ ਸਵੇਰੇ 7 ਵਜੇ ਤੋਂ ਲਾਗੂ ਹੋ ਜਾਣਗੇ।