ਨਵੀਂ ਦਿੱਲੀ: ਭਾਰਤ ਨੇ ਅੱਜ ਕਿਹਾ ਕਿ ਪਾਕਿਸਤਾਨ ਵਿੱਚ ਸੱਤਾ ਪਰਿਵਰਤਨ ਦੇ ਬਾਵਜੂਦ ਗੁਆਂਢੀ ਮੁਲਕ ਨੂੰ ਲੈ ਕੇ ਉਸ ਦੀ ਪਹੁੰਚ ਵਿੱਚ ਕੋਈ ਬਦਲਾਅ ਨਹੀਂ ਆਇਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਅੱਜ ਵੀ ਆਪਣੇ ਇਸ ਰੁਖ਼ ’ਤੇ ਕਾਇਮ ਹੈ ਕਿ ਜਦੋਂ ਤੱਕ ਪਾਕਿਸਤਾਨ ਦਹਿਸ਼ਤੀ ਕਾਰਵਾਈਆਂ ਨੂੰ ਸਰਪ੍ਰਸਤੀ ਦੇਣੀ ਬੰਦ ਨਹੀਂ ਕਰਦਾ, ਉਸ ਨਾਲ ਗੱਲਬਾਤ ਨਹੀਂ ਹੋ ਸਕਦੀ। ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਅਜਿਹਾ ਮਾਹੌਲ ਸਿਰਜਣ ਦੀ ਜ਼ਿੰਮੇਵਾਰੀ ਇਸਲਾਮਾਬਾਦ ਸਿਰ ਹੈ। ਤਰਜਮਾਨ ਨੇ ਕਿਹਾ ਕਿ ਕਰਾਚੀ ਵਿੱਚ ਹੋਇਆ ਦਹਿਸ਼ਤੀ ਹਮਲਾ ਸਾਰੇ ਮੁਲਕਾਂ ਨੂੰ ਅਤਿਵਾਦ ਖ਼ਿਲਾਫ਼ ‘ਇਕੋ ਜਿਹਾ’ ਸਟੈਂਡ ਲੈਣ ਦੀ ਲੋੜ ’ਤੇ ਜ਼ੋਰ ਦਿੰਦਾ ਹੈ। -ਪੀਟੀਆਈ