ਕੋਲੰਬੋ, 29 ਅਪਰੈਲ
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇਸ਼ ਵਿੱਚ ਚੱਲ ਰਹੇ ਆਰਥਿਕ ਸੰਕਟ ਕਾਰਨ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਸਹਿਮਤ ਹੋ ਗਏ ਹਨ।ਸੰਸਦ ਮੈਂਬਰ ਮੈਤਰੀਪਾਲਾ ਸਿਰੀਸੇਨਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਹੈ ਕਿ ਨਵੇਂ ਪ੍ਰਧਾਨ ਮੰਤਰੀ ਦੇ ਨਾਂ ‘ਤੇ ਰਾਸ਼ਟਰੀ ਕੌਂਸਲ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਮੰਤਰੀ ਮੰਡਲ ‘ਚ ਸਾਰੀਆਂ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰ ਸ਼ਾਮਲ ਹੋਣਗੇ। ਰਾਜਪਕਸ਼ੇ ਤੋਂ ਪਹਿਲਾਂ ਸਿਰੀਸੇਨਾ ਰਾਸ਼ਟਰਪਤੀ ਸਨ।