13.5 C
Patiāla
Monday, December 5, 2022

ਗਰਮੀ ਦਾ ਕਹਿਰ ਜਾਰੀ, ਛੇਤੀ ਰਾਹਤ ਮਿਲਣ ਦੇ ਆਸਾਰ : The Tribune India

Must read


ਨਵੀਂ ਦਿੱਲੀ, 29 ਅਪਰੈਲ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ ’ਚ ਗਰਮੀ ਦਾ 72 ਸਾਲ ਪੁਰਾਣਾ ਰਿਕਾਰਡ ਅੱਜ ਟੁੱਟ ਗਿਆ ਹੈ।  ਉਂਜ ਪਟਿਆਲਾ ਸਣੇ ਕਈ ਸ਼ਹਿਰਾਂ ’ਚ ਤਾਪਮਾਨ 46 ਡਿਗਰੀ ਦੇ ਆਸ-ਪਾਸ ਰਿਹਾ। ਦੇਸ਼ ’ਚ ਮੌਸਮ ਵਿਗਿਆਨ ਵਿਭਾਗ ਨੇ ਅੱਜ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ’ਚ ਦੋ ਤੋਂ ਚਾਰ ਮਈ ਵਿਚਾਲੇ ਹਲਕਾ ਮੀਂਹ ਪੈਣ ਅਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਵਿਚਾਲੇ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰ.ਕੇ. ਜੇਨਾਮਨੀ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ’ਚ ਦੋ ਤੋਂ ਚਾਰ ਮਈ ਵਿਚਾਲੇ ਹਲਕਾ ਮੀਂਹ ਪੈਣ ਅਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਜਾ ਸਕਦਾ ਹੈ। ਵਿਭਾਗ ਅਨੁਸਾਰ ਦਿੱਲੀ ’ਚ ਐਤਵਾਰ ਨੂੰ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਹੀ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਹਲਕਾ ਮੀਂਹ ਵਰ੍ਹਨ ਦੇ ਨਾਲ ਹੀ ਧੂੜ ਭਰੀ ਹਨੇਰੀ ਵੀ ਚੱਲ ਸਕਦੀ ਹੈ ਜਿਸ ਨਾਲ ਲੋਕਾਂ ਨੂੰ ਕੁਝ ਸਮੇਂ ਲਈ ਤਪਸ਼ ਤੋਂ ਰਾਹਤ ਮਿਲਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 2 ਮਈ ਤੋਂ ਲੂ ਦੇ ਕੁਝ ਹੱਦ ਤੱਕ ਘਟਣ ਦੀ ਉਮੀਦ ਵੀ ਹੈ। ਇਸੇ ਦੌਰਾਨ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਦੋ ਮਈ ਤੋਂ ਪਹਿਲਾਂ ਦਿੱਲੀ ਦੇ ਕੁਝ ਇਲਾਕਿਆਂ ’ਚ ਤਾਪਮਾਨ 46 ਡਿਗਰੀ ਤੱਕ ਪਹੁੰਚ ਸਕਦਾ ਹੈ। ਸ੍ਰੀ ਜੇਨਾਮਨੀ ਨੇ ਕਿਹਾ ਕਿ ਸਫਦਰਜੰਗ ’ਚ ਤਾਪਮਾਨ 0.5 ਤੋਂ 1 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਇਹ 46 ਡਿਗਰੀ ਤੱਕ ਵੀ ਪਹੁੰਚ ਸਕਦਾ ਹੈ। ਆਈਐੱਮਡੀ ਨੇ 30 ਅਪਰੈਲ ਨੂੰ ਦਿੱਲੀ ਦੇ ਕਈ ਹਿੱਸਿਆਂ ’ਚ ਲੋਕਾਂ ਨੂੰ ਲੂ ਤੋਂ ਚੌਕਸ ਕਰਦਿਆਂ ਔਰੇਂਜ ਅਲਰਟ ਜਾਰੀ ਕੀਤਾ ਹੈ।ਉੱਧਰ ਜੰਮੂ-ਕਸ਼ਮੀਰ ’ਚ ਅਗਲੇ 24 ਘੰਟੇ ਬੱਦਲ ਛਾਏ ਰਹਿਣਗੇ ਅਤੇ ਕਈ ਥਾਈਂ ਮੀਂਹ ਵੀ ਪਵੇਗਾ। ਮੌਸਮ ਿਵਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਪਹਿਲੀ ਤੋਂ 5 ਮਈ ਤੱਕ ਮੀਂਹ ਪਵੇਗਾ। -ਪੀਟੀਆਈ

ਪਟਿਆਲਾ ਰਿਹਾ ਸਭ ਤੋਂ ਗਰਮ

ਅੱਜ ਪੰਜਾਬ ਵਿੱਚ ਪਟਿਆਲਾ ਸਭ ਤੋਂ ਗਰਮ ਰਿਹਾ ਜਿੱਥੇ ਤਾਪਮਾਨ 45.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਅਤੇ ਬਰਨਾਲਾ ਵਿਚ ਤਾਪਮਾਨ 44 ਡਿਗਰੀ ਸੈਲਸੀਅਸ ਰਿਹਾ ਹੈ ਜਦਕਿ ਮੁਕਤਸਰ ਵਿਚ ਪਾਰਾ 44.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਆਉਂਦੇ ਚਾਰ ਦਿਨ ਗਰਮੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ 2 ਤੇ 3 ਮਈ ਨੂੰ ਧੂੜ ਭਰੀ ਹਨੇਰੀ ਚੱਲਣ ਦਾ ਅਨੁਮਾਨ ਹੈ। 

ਕੌਮੀ ਰਾਜਧਾਨੀ ਵਿੱਚ 72 ਸਾਲ ਦਾ ਰਿਕਾਰਡ ਟੁੱਟਿਆ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦੇਸ਼ ਦੀ ਰਾਜਧਾਨੀ ਵਿੱਚ ਦਿੱਲੀ ਵਾਸੀਆਂ ਨੂੰ ਅੱਜ ਵੀ ਗਰਮੀ ਤੋਂ ਨਿਜਾਤ ਨਹੀਂ ਮਿਲੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਭਰ ਵਿੱਚ ਪੈ ਰਹੀ ਰਿਕਾਰਡ ਗਰਮੀ ਦੌਰਾਨ ਦਿੱਲੀ ਵਿੱਚ ਇਸ ਨੇ 72 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਅਤੇ ਅਪਰੈਲ ਮਹੀਨਾ ਦੂਜੀ ਵਾਰ ਸਭ ਤੋਂ ਵੱਧ ਗਰਮ ਰਿਹਾ। ਮਹੀਨੇ ਦੇ ਅਖ਼ੀਰ ਵਿੱਚ ਵੱਧ ਤੋਂ ਵੱਧ ਔਸਤ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

News Source link

- Advertisement -

More articles

- Advertisement -

Latest article